ਤਰਨ ਤਾਰਨ: ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇੱਕ ਹੋਰ ਅਜਿਹਾ ਮਾਮਲਾ ਤਰਨ ਤਾਰਨ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਭਰੋਵਾਲ ਦੇ ਵਸਨੀਕ ਨੌਜਵਾਨ ਦੀ ਨਿਊਜ਼ੀਲੈਂਡ ਵਿੱਚ ਹੋਏ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ ਜਦ ਕਿ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ੁਭਕਰਮਨ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਭਰੋਵਾਲ ਵਜੋਂ ਹੋਈ ਹੈ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਮੇਰਾ ਲੜਕਾ ਸ਼ੁਭਕਰਮਨ ਸਿੰਘ ਉਮਰ ਤਕਰੀਬਨ 34 ਸਾਲ ਜੋ ਵਿਹਾਇਆ ਹੋਇਆ ਹੈ ਜਿਸ ਦਾ ਇੱਕ ਛੋਟਾ ਜਿਹਾ ਬੱਚਾ ਹੈ, ਉਹ ਘਰੋਂ ਗੱਡੀ ਵਿੱਚ ਸਵਾਰ ਹੋ ਕਿ ਕੁਝ ਹੀ ਦੂਰੀ ਉੱਤੇ ਗਿਆ ਤਾਂ ਅਚਾਨਕ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਨਿਊਜ਼ੀਲੈਂਡ ਵਿੱਚ ਜਾ ਕੇ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਕਰਾਂਗੇ। ਇਸ ਮੰਦਭਾਗੀ ਖਬਰ ਨਾਲ ਪੂਰੇ ਪਰਿਵਾਰ ਅਤੇ ਇਲਾਕੇ ਵਿੱਚ ਗਮਗੀਨ ਮਾਹੌਲ ਹੈ।