¡Sorpréndeme!

ਕਣਕ ਦੀ ਬੰਪਰ ਖਰੀਦ ਦੇ ਅਸਾਰ, ਮੰਤਰੀ ਨੇ ਮੰਡੀਆਂ ਦਾ ਲਿਆ ਜਾਇਜ਼ਾ

2025-04-26 0 Dailymotion

ਤਰਨਤਾਰਨ: ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਤਰਨਤਾਰਨ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਐੱਸਡੀਐੱਮ ਤਰਨਤਾਰਨ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟਰਿਕ ਟਨ ਕਣਕ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ।