¡Sorpréndeme!

ਗਰਿੱਡ ਨੂੰ ਲੱਗੀ ਭਿਆਨਕ ਅੱਗ, ਵੱਡੀ ਗਿਣਤੀ ਵਿੱਚ ਮੰਗਵਾਈਆਂ ਫਾਈਰ ਬ੍ਰਿਗੇਡ ਦੀਆਂ ਗੱਡੀਆਂ

2025-04-26 2 Dailymotion

ਸ੍ਰੀ ਫਤਿਹਗੜ੍ਹ ਸਾਹਿਬ: ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਸਥਾਨਕ ਤਲਵਾੜਾ ਰੋਡ ਉੱਤੇ ਉਸ ਸਮੇਂ ਅਫਰਾਤਫਰੀ ਮੱਚ ਗਈ ਜਦੋਂ ਇਸ ਰੋਡ ਉੱਤੇ ਸਥਿਤ ਬਿਜਲੀ ਗਰਿੱਡ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਗਰਿੱਡ ਵਿੱਚ ਲੱਗੇ ਬਿਜਲੀ ਦੇ ਟਰਾਂਸਫਾਰਮਰ ਬੁਰੀ ਤਰ੍ਹਾਂ ਸੜ ਗਏ। ਅੱਗ ਉੱਤੇ ਕਾਬੂ ਪਾਉਣ ਲਈ ਕਈ ਘੰਟੇ ਲੱਗ ਗਏ। ਭਾਵੇਂ ਇਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਕਾਰਨ ਇਲਾਕੇ ਦੇ ਕਈ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋ ਗਈ। ਇਸ ਸਬੰਧੀ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਤਾਂ ਕੁੱਝ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗੇ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾਰੀ ਰਹੀ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਈਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ ਉੱਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ।