ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਆਦਮਪੁਰ ਵਿੱਚ ਕਈ ਏਕੜ ਕਣਕ ਦੇ ਨਾੜ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ 'ਤੇ ਸਥਾਨਕ ਲੋਕਾਂ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵਲੋਂ ਕਾਬੂ ਪਾਇਆ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਅੱਗ ਲੱਗਣ ਦਾ ਕਾਰਨ ਇੱਥੋਂ ਗੁਜਰਨ ਵਾਲੇ ਭਾਰਤ ਮਾਲਾ ਪ੍ਰੋਜੈਕਟ ਦੇ ਚੱਲ ਰਿਹਾ ਕੰਮ ਹੈ। ਜਿੱਥੇ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ ਜਿਸ ਦੀ ਚੰਗਿਆੜੀ ਖੇਤ ਵਿੱਚ ਡਿੱਗਣ ਦੇ ਕਾਰਨ ਇੱਥੇ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਇਸ ਅੱਗ ਦੀ ਲਪੇਟ ਵਿੱਚ ਕਈ ਏਕੜ ਖੜੀ ਫਸਲ ਅਤੇ ਨਾੜ ਆ ਗਿਆ। ਉੱਥੇ ਹੀ ਇਸ ਮੌਕੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਜੋ ਇਹ ਅੱਗ ਲੱਗਣ ਦਾ ਮੁੱਖ ਕਾਰਨ ਇਥੇ ਚੱਲ ਰਹੇ ਭਾਰਤ ਮਾਲਾ ਪ੍ਰੋਜੈਕਟ ਹੈ। ਜਿਸ ਦੇ ਕੰਮ ਕਰਨ ਵਾਲੇ ਠੇਕੇਦਾਰ 'ਤੇ ਕਾਰਵਾਈ ਕਰਦੇ ਹੋਏ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਇੱਥੇ ਕਿਸਾਨਾਂ ਦੀ ਸਾਰ ਲੈਣ ਦੇ ਲਈ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਪਹੁੰਚਿਆ।