¡Sorpréndeme!

ਨਸ਼ਾ ਛੁਡਾਊ ਕੇਂਦਰਾਂ ਵਿੱਚ ਪਹੁੰਚੇ ਸਿਹਤ ਮੰਤਰੀ, ਨਸ਼ਾ ਪੀੜਤ ਲੋਕਾਂ ਦੇ ਇਲਾਜ ਲਈ ਦਿੱਤੀ ਸਹੂਲਤ, 485 ਬਿਸਤਰਿਆਂ ਦਾ ਕੀਤਾ ਗਿਆ ਪ੍ਰਬੰਧ

2025-04-27 2 Dailymotion

ਫਿਰੋਜ਼ਪੁਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਤਹਿਤ ਪੂਰੇ ਸੂਬੇ ਵਿੱਚ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਵੱਡੇ ਪੱਧਰ 'ਤੇ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਹੈ। ਉੱਥੇ ਹੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਨੇ ਡੀ.ਸੀ ਦਫਤਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਿਵਿਊ ਮੀਟਿੰਗ ਕਰਨ ਮੌਕੇ ਕੀਤਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਤਹਿਤ ਜਿੱਥੇ ਪੂਰੇ ਸੂਬੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉੱਥੇ ਹੀ ਜ਼ਿਲ੍ਹਾ ਫਿਰੋਜ਼ਪੁਰ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ 485 ਬਿਸਤਰਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਨਾਲ ਨਸ਼ਿਆ ਤੋਂ ਪੀੜਤ ਲੋਕਾਂ ਨੂੰ ਇਲਾਜ ਲਈ ਵੱਡੀ ਸਹੂਲਤ ਮਿਲੇਗੀ।