ਫਿਰੋਜ਼ਪੁਰ ਪੁਲਿਸ ਵੱਲੋਂ ਡੇਢ ਕਿੱਲੋ ਹੈਰੋਇਨ ਦੇ ਨਾਲ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇਹ ਨਸ਼ਾ ਤਸਕਰ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਂਦੇ ਸਨ ਅਤੇ ਪੰਜਾਬ ਦੇ ਅਲੱਗ-ਅਲੱਗ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ। ਫੜ੍ਹੇ ਗਏ ਦੋਨਾਂ ਨਸ਼ਾ ਤਸਕਰਾਂ ਉੱਤੇ ਐਨਡੀਪੀਸੀ ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਲਾਜਰ ਸਿੰਘ ਅਤੇ ਅਮਨਜੀਤ ਵਜੋਂ ਹੋਈ ਹੈ, ਜਿੰਨਾ ਦੀ ਉਮਰ ਮਹਿਜ 18 ਅਤੇ 24 ਸਾਲ ਹੈ। SSP ਨੇ ਦੱਸਿਆ ਕਿ ਇਹ ਲੋਕ ਸਰਹੱਦ ਪਾਰ ਬੈਠੇ ਨਸ਼ਾ ਤਸਕਰਾਂ ਨਾਲ ਸੰਪਰਕ ਕਰਕੇ ਡਰੋਨ ਰਾਹੀਂ ਭਾਰਤ ਵਿੱਚ ਹੈਰੋਇਨ ਦੀ ਖ਼ੇਪ ਮੰਗਾਉਂਦੇ ਸਨ ਅਤੇ ਅੱਗੇ ਸਪਲਾਈ ਕਰਦੇ ਸਨ। ਇਨ੍ਹਾਂ ਵਿਰੁੱਧ NDPC ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਬੈਕਵਰਡ ਅਤੇ ਫਾਰਵਰਡ ਲਿੰਕ ਖੰਗਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਕਿੱਥੇ-ਕਿੱਥੇ ਨਸ਼ਾ ਸਪਲਾਈ ਕਰਦੇ ਸਨ।