¡Sorpréndeme!

ਮੈਰਿਜ ਪੈਲੇਸ ਵਿੱਚ ਚੱਲ ਰਹੇ ਇੱਕ ਗੈਰ-ਕਾਨੂੰਨੀ ਕੈਸੀਨੋ 'ਤੇ ਪੁਲਿਸ ਦਾ ਛਾਪਾ, 2 ਨੂੰ ਕੀਤਾ ਗ੍ਰਿਫਤਾਰ

2025-04-28 2 Dailymotion

 ਬਠਿੰਡਾ ਪੁਲਿਸ ਨੇ ਤਲਵੰਡੀ ਸਾਬੋ ਦੇ ਰੋੜੀ ਰੋਡ 'ਤੇ ਇੱਕ ਮੈਰਿਜ ਪੈਲੇਸ ਵਿੱਚ ਚੱਲ ਰਹੇ ਗੈਰ-ਕਾਨੂੰਨੀ ਕੈਸੀਨੋ 'ਤੇ ਅਚਾਨਕ ਛਾਪਾ ਮਾਰਿਆ। ਇਸ ਕਾਰਵਾਈ ਦੌਰਾਨ, ਪੁਲਿਸ ਨੇ ਦੋ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ ਕਈ ਪ੍ਰਕਾਰ ਦਾ ਸਮਾਨ ਵੀ ਬਰਾਮਦ ਕੀਤਾ ਗਿਆ ਹੈ। ਜਿਸ ਵਿੱਚ ਇੱਕ ਹੁੱਕਾ, ਤੰਬਾਕੂ ਦੇ ਡੱਬੇ, ਵੱਖ-ਵੱਖ ਕਿਸਮਾਂ ਦੇ ਸਟਰਾਈਕਰ, ਸ਼ਰਾਬ ਦੀਆਂ ਬੋਤਲਾਂ, ਸਿਗਰਟ ਦੇ ਡੱਬੇ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਆਦਿ ਸ਼ਾਮਲ ਹਨ। ਬਠਿੰਡਾ ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ੍ਹ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ਵਿੱਚੋਂ ਦੋ ਨੂੰ ਮੌਕੇ 'ਤੇ ਕਾਬੂ ਕਰ ਲਿਆ ਅਤੇ ਦੋ ਦੀ ਭਾਲ ਕੀਤੀ ਜਾ ਰਹੀ ਹੈ। ਜਸਮੀਤ ਸਿੰਘ ਐਸਪੀਡੀ ਨੇ ਕਿਹਾ ਕਿ ਤਲਵੰਡੀ ਸਾਬੋ ਵਿੱਖੇ ਕੋਹੇਨੂਰ ਮੈਰਿਜ ਪੈਲੇਸ ਹੈ। ਉੱਥੇ ਗੈਰ ਕਾਨੂੰਨੀ ਕੈਸੀਨੋ ਚੱਲਦਾ ਹੈ ਜਿੱਥੇ ਰੇਡ ਕੀਤੀ ਗਈ ਸੀ। ਇਸ ਦੌਰਾਨ ਹਰਿਆਣਾ ਦੀ ਸ਼ਰਾਬ ਬਰਾਮਦ ਹੋਈ, ਮੈਰਿਜ ਪੈਲੇਸ ਮਾਲਕ ਸਮੇਤ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਦੋ ਲੋਕਾਂ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਹੈ।