ਬਠਿੰਡਾ: ਕਸਬਾ ਤਲਵੰਡੀ ਸਾਬੋ ਨੇੜਲੇ ਪਿੰਡ ਨਥੇਹਾ ਵਿਖੇ ਪਰਾਲੀ ਦੀਆਂ ਗੱਠਾਂ ਦੇ ਗਡਾਉਣ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦਾ ਪਤਾ ਚੱਲਦੇ ਹੀ ਵੱਡੀ ਗਿਣਤੀ ਵਿੱਚ ਲੋਕ ਅੱਗ ਵਾਲੀ ਥਾਂ ਉੱਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਮੌਕੇ ਉੱਤੇ ਪਹੁੰਚੇ ਡੀਐੱਸਪੀ ਤਲਵੰਡੀ ਸਾਬੋ ਰਜੇਸ਼ ਸਨੇਹੀ ਵੱਲੋਂ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡੀਐੱਸਪੀ ਤਲਵੰਡੀ ਸਾਬੋ ਰਜੇਸ਼ ਸਨੇਹੀ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪਿੰਡ ਨਥੇਹਾ ਵਿਖੇ ਬਣੇ ਪਰਾਲੀ ਦੇ ਗੱਠਾਂ ਦੇ ਗਡਾਉਣ ਵਿੱਚ ਅੱਗ ਲੱਗ ਗਈ ਹੈ। ਫਿਲਹਾਲ ਫਾਇਰ ਬ੍ਰਗੇਡ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਗਡਾਉਣ ਪ੍ਰਾਈਵੇਟ ਕੰਪਨੀ ਦੁਆਰਾ ਅੱਗੇ ਠੇਕੇ ਉੱਤੇ ਦਿੱਤਾ ਗਿਆ ਹੈ ਜਿੱਥੇ ਵੱਡੀ ਗਿਣਤੀ ਵਿੱਚ ਪਰਾਲੀ ਦੀਆਂ ਗੱਠਾਂ ਸਟੋਰ ਕੀਤੀਆਂ ਗਈਆਂ ਸਨ, ਜਿਸ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਜੇਕਰ ਕੰਪਨੀ ਦੇ ਅਧਿਕਾਰੀਆਂ ਵੱਲੋਂ ਕਿਸੇ ਤਰ੍ਹਾਂ ਦਾ ਬਿਆਨ ਰਿਕਾਰਡ ਕਵਾਇਆ ਜਾਂਦਾ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।