¡Sorpréndeme!

ਪੰਥਕ ਢਾਡੀ ਭਾਈ ਪੂਰਨ ਸਿੰਘ ਅਰਸ਼ੀ ਦੇ ਬੇਟੇ ਮਨਜਿੰਦਰ ਸਿੰਘ ਦੀ ਅਮਰੀਕਾ 'ਚ ਭੇਦ ਭਰੇ ਹਾਲਾਤਾਂ 'ਚ ਹੋਈ ਮੌਤ

2025-05-01 1 Dailymotion

ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਸ਼ਹੂਰ ਪੰਥਕ ਢਾਡੀ ਭਾਈ ਪੂਰਨ ਸਿੰਘ ਅਰਸ਼ੀ ਦੇ ਬੇਟੇ ਮਨਜਿੰਦਰ ਸਿੰਘ ਦੀ ਅਮਰੀਕਾ ਵਿੱਚ ਭੇਦ ਭਰੇ ਹਲਾਤਾਂ ਵਿੱਚ ਮੌਤ ਹੋ ਗਈ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦਾ ਨਾਮ ਮਨਜਿੰਦਰ ਸਿੰਘ ਹੈ ਜੋ ਕਿ ਅਮਰੀਕਾ ਦੇ ਵਿੱਚ ਰੋਜੀ ਰੋਟੀ ਕਮਾਉਣ ਲਈ ਗਿਆ ਸੀ ਅਤੇ ਉੱਥੇ ਕੰਮਕਾਰ ਨੂੰ ਲੈ ਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਜਿਸ ਦੀ ਭੇਤ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਹੁਣ ਤੱਕ ਉਸ ਦੇ ਮੌਤ ਦਾ ਕਾਰਨਾਂ ਦਾ ਪਤਾ ਨਹੀਂ  ਲੱਗ ਸਕਿਆ। ਮ੍ਰਿਤਕ ਨੌਜਵਾਨ ਦੇ ਪਿਤਾ ਪੂਰਨ ਸਿੰਘ ਅਰਸੀ ਵੀ ਵਿਦੇਸ਼ ਵਿੱਚ ਆਪਣੇ ਪੁੱਤਰ ਕੋਲ ਗਏ ਸਨ ਪਰ ਹਸਪਤਾਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਪੁੱਤਰ ਨਾਲ ਵੀ ਮੁਲਾਕਾਤ ਨਹੀਂ ਕਰਨ ਦਿੱਤੀ। ਮ੍ਰਿਤਕ ਦੇ ਭਰਾ ਵੱਲੋਂ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਮ੍ਰਿਤਕ ਭਰਾ ਦੀ ਲਾਸ਼ ਪੰਜਾਬ ਲਿਆਂਦੀ ਜਾ ਸਕੇ ਤਾਂ ਜੋ ਕਿ ਉਹ ਉਸ ਦੀਆਂ ਆਖਰੀ ਰਸਮਾ ਕਰ ਸਕਣ।