¡Sorpréndeme!

9 ਸਾਲਾਂ ਲੜਕੀ ਨੇ ਕੀਤੀ ਖੁਦਕੁਸ਼ੀ, ਤੀਜੀ ਜਮਾਤ ਵਿੱਚ ਪੜਦੀ ਸੀ ਵਿਦਿਆਰਥਣ

2025-05-05 1 Dailymotion

ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਇੱਕ ਤੀਸਰੀ ਕਲਾਸ ਵਿੱਚ ਪੜ੍ਹਦੀ ਨੌ ਸਾਲਾ ਨਾਬਾਲਿਗ ਲੜਕੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਰੱਖੀ ਗਈ ਹੈ। ਉੱਧਰ ਪੁਲਿਸ ਥਾਣਾ ਸਰਹਿੰਦ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਰਹਿੰਦ ਪੁਲਿਸ ਦੇ ਜਾਂਚ ਅਧਿਕਾਰੀ ਜਸਮੇਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚੀ ਆਪਣੇ ਦਾਦਾ ਦਾਦੀ ਕੋਲ ਸਰਹਿੰਦ ਵਿਖੇ ਰਹਿ ਰਹੀ ਸੀ ਜਦੋਂ ਕਿ ਇਸ ਦਾ ਪਿਤਾ ਮੰਡੀ ਗੋਬਿੰਦਗੜ੍ਹ ਵਿਖੇ ਰਹਿੰਦਾ ਸੀ, ਉਨ੍ਹਾਂ ਦੱਸਿਆ ਕਿ ਇਹ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਡਾਕਟਰਾਂ ਵੱਲੋਂ ਪੋਸਟਮਾਰਟਮ ਰਿਪੋਰਟ ਦੀ ਰਿਪੋਰਟ ਦਿੱਤੇ ਜਾਣ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।