¡Sorpréndeme!

ਫਤਿਹਗੜ੍ਹ ਸਾਹਿਬ ਦੇ ਕਈ ਪਿੰਡਾਂ 'ਚ ਸੜਕਾਂ ਦੀ ਹਾਲਤ ਖਸਤਾ, ਲੋਕਾਂ ਨੇ ਕੀਤਾ ਵਿਰੋਧ, ਸੂਬਾ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ

2025-05-06 3 Dailymotion

ਸ੍ਰੀ ਫਤਿਹਗੜ੍ਹ ਸਾਹਿਬ ਨਾਲ ਕਈ ਪਿੰਡਾਂ ਨੂੰ ਜੋੜਨ ਵਾਲੀਆਂ ਸੜਕਾਂ ਦੀ ਹਾਲਤ ਖਸਤਾ ਹੋਣ ਦੇ ਕਰਕੇ ਲੋਕਾਂ ਦੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਵੀ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਪਿੰਡ ਬਰਾਸ, ਚੁੰਨੀ ਖੁਰਦ ਅਤੇ ਚੋਲਟੀ ਖੇੜੀ ਦੇ ਲੋਕਾਂ ਦਾ ਕਹਿਣਾ ਸੀ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਸੜਕਾਂ ਦੀ ਹਾਲਤ ਖਸਤਾ ਹੈ। ਜਿਸ ਕਰਕੇ ਉਨ੍ਹਾਂ ਨੂੰ ਆਉਣ ਜਾਣ ਦੇ ਵਿੱਚ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਮੀਂਹ ਦੇ ਦੌਰਾਨ ਗੰਦੇ ਪਾਣੀ ਦੇ ਵਿੱਚੋਂ ਗੁਜਰਨਾ ਪੈਂਦਾ ਹੈ। ਜਿਸ ਕਰਕੇ ਬਹੁਤ ਸਮੱਸਿਆ ਹੁੰਦੀ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਦਸਤਖ਼ਤ ਮੁਹਿੰਮ ਚਲਾਈ ਜਾ ਰਹੀ ਹੈ ਜੋ ਕਿ ਮੁੱਖ ਮੰਤਰੀ ਦੇ ਨਾਂ ਭੇਜੀ ਜਾਵੇਗੀ। ਜੇਕਰ ਫਿਰ ਵੀ ਇਨ੍ਹਾਂ ਸੜਕਾਂ ਦੀ ਕੋਈ ਹਾਲਤ ਨਹੀਂ ਸੁਧਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਵੱਡਾ ਐਕਸ਼ਨ ਉਲੀਕਿਆ ਜਾਵੇਗਾ।