¡Sorpréndeme!

ਗੁੱਗੂ ਗਿੱਲ ਦੇ ਭੈਣ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਫਿਲਮੀ ਅਦਾਕਾਰ ਅਤੇ ਰਾਜਨੀਤੀਕ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

2025-05-06 0 Dailymotion

ਬਠਿੰਡਾ: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੱਗੂ ਗਿੱਲ ਦੀ ਭੈਣ ਪੁਸ਼ਪਿੰਦਰ ਕੌਰ ਦੀ ਅੱਜ ਅੰਤਿਮ ਅਰਦਾਸ ਬਠਿੰਡਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਅੰਤਿਮ ਅਰਦਾਸ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ ਇਸ ਮੌਕੇ ਪੰਜਾਬੀ ਰਾਜ ਗਾਇਕ ਅਤੇ ਭਾਜਪਾ ਆਗੂ ਹੰਸ ਰਾਜ ਹੰਸ, ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਦੇ ਕਲਾਕਾਰਾਂ ਨੇ ਗੁੱਗੂ ਗਿੱਲ ਦੀ ਭੈਣ ਨੂੰ ਸ਼ਰਧਾਂਜਲੀ ਭੇਟ ਕੀਤੀ, ਇਸ ਮੌਕੇ ਉਨ੍ਹਾਂ ਜਿੱਥੇ ਗੱਗੂ ਗਿੱਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉਥੇ ਹੀ ਉਹਨਾਂ ਦੀ ਭੈਣ ਨੂੰ ਪਰਮਾਤਮਾ ਵੱਲੋਂ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਵੀ ਕੀਤੀ, ਗੱਗੂ ਗਿੱਲ ਨੇ ਦੁੱਖ ਵਿੱਚ ਸਰੀਕ ਹੋਏ ਸਾਰਿਆਂ ਦਾ ਧੰਨਵਾਦ ਕੀਤਾ।