ਕਪੂਰਥਲਾ: ਕਪੂਰਥਲਾ ਜ਼ਿਲ੍ਹੇ ਦੇ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸਰਹੱਦ 'ਤੇ ਤਣਾਅਪੂਰਨ ਸਥਿਤੀ ਕਾਰਨ ਲੋਕਾਂ ਦੇ ਮਨਾਂ ਵਿੱਚ ਜ਼ਰੂਰੀ ਵਸਤਾਂ ਦੀ ਘਾਟ ਬਾਰੇ ਖਦਸ਼ਾ ਪੈਦਾ ਹੋ ਸਕਦਾ ਹੈ, ਜਿਸ ਕਾਰਨ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਹੋਣ ਦੀ ਸੰਭਾਵਨਾ ਹੈ। ਜਿਸਨੂੰ ਲੈਕੇ ਜ਼ਰੂਰੀ ਵਸਤੂਆਂ ਐਕਟ ਤਹਿਤ ਜਮ੍ਹਾਂਖੋਰੀ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਕਿਹਾ ਕਿ ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਰੂਰੀ ਵਸਤੂਆਂ ਐਕਟ 1955 ਦੀ ਧਾਰਾ 163 ਅਤੇ ਭਾਰਤੀ ਸਿਵਲ ਰੱਖਿਆ ਕੋਡ 2023 ਦੇ ਤਹਿਤ ਜ਼ਰੂਰੀ ਵਸਤੂਆਂ ਦੇ ਭੰਡਾਰਨ 'ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜ਼ਰੂਰੀ ਵਸਤੂਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ 'ਤੇ ਇੱਕ ਟਾਸਕ ਫੋਰਸ ਵੀ ਬਣਾਈ ਗਈ ਹੈ, ਜਿਸਦੀ ਅਗਵਾਈ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲ ਅਤੇ ਜ਼ਿਲ੍ਹਾ ਮੰਡੀ ਅਫਸਰ ਕਰਨਗੇ। ਲੋਕਾਂ ਦੀ ਸਹੂਲਤ ਲਈ, ਵੱਖ-ਵੱਖ ਅਧਿਕਾਰੀਆਂ ਦੇ ਫੋਨ ਨੰਬਰ ਵੀ ਜਨਤਕ ਕੀਤੇ ਗਏ ਹਨ, ਜਿਨ੍ਹਾਂ 'ਤੇ ਲੋਕ ਆਪਣੀ ਜ਼ਰੂਰਤ ਅਨੁਸਾਰ ਸਿੱਧੇ ਸੰਪਰਕ ਕਰ ਸਕਦੇ ਹਨ। ਇਨ੍ਹਾਂ ਵਿੱਚੋਂ, ਪੈਟਰੋਲ-ਡੀਜ਼ਲ ਆਦਿ ਲਈ ਡੀਐਫਐਸਸੀ ਸ਼੍ਰੀਮਤੀ ਸੰਯੋਗਤਾ (84275-55440) ਨਾਲ ਸੰਪਰਕ ਕੀਤਾ ਜਾ ਸਕਦਾ ਹੈ।