¡Sorpréndeme!

ਭਤੀਜੇ ਨਾਲ ਹੋਈ ਕੁੱਟਮਾਰ ਦਾ ਬਦਲਾ ਲੈਣ ਲਈ ਚਾਚੇ ਨੇ ਨੌਜਵਾਨ ਦਾ ਕੀਤਾ ਕਤਲ

2025-05-11 0 Dailymotion

ਅੰਮ੍ਰਿਤਸਰ: ਫਤਿਹਗੜ੍ਹ ਚੂੜੀਆਂ ਰੋਡ ਦੇ ਉੱਪਰ ਰਾਤ ਦੇ ਸਮੇਂ ਸਲੂਨ ਦੇ ਕੰਮ ਤੋਂ ਘਰ ਆ ਰਹੇ ਲਵਪ੍ਰੀਤ ਸਿੰਘ ਨਾਮਕ ਨੌਜਵਾਨ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਵਿੱਚ ਲਗਾਤਾਰ ਹੀ ਪਰਿਵਾਰ ਵੱਲੋਂ ਪੁਲਿਸ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਸੀ। ਉੱਥੇ ਹੀ ਦੂਜੇ ਪਾਸੇ ਹੁਣ ਥਾਣਾ ਸਦਰ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀਪੀ ਆਲਮ ਵਿਜੇ ਸਿੰਘ ਨੇ ਦੱਸਿਆ ਕਿ 1 ਅਪ੍ਰੈਲ ਦੇ ਨਜ਼ਦੀਕ ਮ੍ਰਿਤਕ ਲਵਪ੍ਰੀਤ ਸਿੰਘ ਦੀ ਹਰਸ਼ਬੀਰ ਸਿੰਘ ਉਰਫ ਅੰਸ਼ ਦੇ ਨਾਲ ਝਗੜਾ ਹੋਇਆ ਸੀ, ਜਿਸ ਵਿੱਚ ਕਿ ਲਵਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਹਰਸ਼ਬੀਰ ਸਿੰਘ ਦੇ ਸੱਟਾ ਮਾਰੀਆਂ ਜਿਸ ਦੀ ਜਾਣਕਾਰੀ ਹਰਸ਼ਬੀਰ ਸਿੰਘ ਨੇ ਆਪਣੇ ਚਾਚੇ ਅਮਨਪ੍ਰੀਤ ਸਿੰਘ ਉਰਫ ਬਬਲੂ ਨੂੰ ਦਿੱਤੀ। ਜਿਸ ਤੋਂ ਬਾਅਦ ਅਮਨਪ੍ਰੀਤ ਸਿੰਘ ਉਰਫ ਬਬਲੂ ਨੇ ਆਪਣੇ ਭਤੀਜੇ ਨਾਲ ਹੋਈ ਕੁੱਟਮਾਰ ਦਾ ਬਦਲਾ ਲੈਣ ਲਈ ਆਪਣੇ ਸਾਥੀ ਆਕਾਸ਼ ਦੀਪ ਸਿੰਘ ਉਰਫ ਕਾਸੀ ਅਤੇ ਸ਼ੇਰਾ ਅਤੇ ਕੁਝ ਹੋਰ ਸਾਥੀਆਂ ਦੀ ਮਦਦ ਦੇ ਨਾਲ ਲਵਪ੍ਰੀਤ ਸਿੰਘ ਦੀ ਰੇਕੀ ਕਰਕੇ ਉਸਨੂੰ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਹੁਣ ਅਮਨਪ੍ਰੀਤ ਸਿੰਘ ਉਰਫ ਬਬਲੂ ਆਕਾਸ਼ਦੀਪ ਸਿੰਘ ਉਰਫ ਕਾਸ਼ੀ ਅਤੇ ਸ਼ੇਰਾਂ ਨਾਮਕ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਤੇ ਇਹਨਾਂ ਕੋਲੋਂ ਇੱਕ ਪਿਸਤੋਲ 30 ਬੋਰ ਸਮੇਤ ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਜਲਦ ਹੀ ਪੁਲਿਸ ਇਹਨਾਂ ਦੇ ਹੋਰ ਸਾਥੀਆਂ ਨੂੰ ਵੀ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕਰੇਗੀ।