¡Sorpréndeme!

ਫਿਰੋਜ਼ਪੁਰ ਦੇ ਨੈਸ਼ਨਾਲ ਹਾਈਵੇਅ 54 'ਤੇ ਵਾਪਰਿਆ ਦਰਦਨਾਕ ਹਾਦਸਾ, ਤਿੰਨ ਦੀ ਮੌਤ ਕਈ ਜ਼ਖਮੀ

2025-05-17 5 Dailymotion

ਫਿਰੋਜ਼ਪੁਰ: ਜ਼ਿਲ੍ਹੇ ਵਿੱਚ ਬੀਤੇ ਦਿਨੀਂ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇੱਕ ਕੈਂਟਰ ਅਤੇ ਕਾਰ ਵਿਚਾਲੇ ਜ਼ੋਰਦਾਰ ਟੱਕਰ ਹੋਣ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਉੱਥੇ ਹੀ ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਵਾਸੀਆਂ ਨੇ ਹਾਦਸਾਗ੍ਰਸਤ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ 'ਤੇ ਮੌਜੂਦ ਪ੍ਰਤਖਦਰਸ਼ੀਆਂ ਨੇ ਦੱਸਿਆ ਕਿ ਕਾਰ ਚਾਲਕ ਰਾਜਸਥਾਨ ਤੋਂ ਆ ਰਹੇ ਸਨ ਤਾਂ ਰਸਤੇ ਵਿੱਚ ਕੈਂਟਰ ਨਾਲ ਟੱਕਰ ਹੋ ਗਈ, ਟੱਕਰ ਇਨੀਂ ਜ਼ਬਰਦਸਤ ਸੀ ਕਿ ਕੈਂਟਰ ਅਤੇ ਗੱਡੀ ਦੇ ਪਰਖੱਚੇ ਉੱਡ ਗਏ। ਇਸ ਦੌਰਾਨ ਕਾਰ 'ਚ ਸਵਾਰ ਚੇਤਨ ਜ਼ਖਮੀ ਹੋ ਗਿਆ ਅਤੇ ਉਸ ਦੀ ਪਤਨੀ ਕੋਮਲ, ਧੀ ਭਾਗਸਿਆ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦ ਕਿ ਉਸ ਦੇ ਤਾਏ ਦੇ ਬੇਟੇ ਜਤਿੰਦਰ ਨੇ ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ। ਜ਼ਖ਼ਮੀਆਂ 'ਚ ਇੱਕ ਹੋਰ ਔਰਤ ਪਾਰਵਤੀ ਦੇਵੀ ਅਤੇ ਡਿੰਪਲ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਡਿੰਪਲ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਉੱਥੇ ਹੀ ਹਾਦਸੇ 'ਚ ਕੈਂਟਰ ਚਾਲਕ ਦੀ ਜਾਨ ਬਚ ਗਈ ਹੈ ਪਰ ਉਸ ਦਾ ਭਾਰੀ ਨੁਕਸਾਨ ਹੋਇਆ ਹੈ।