ਤਰਨ ਤਾਰਨ ਦੇ ਪਿੰਡ ਛੋਟਾ ਝਬਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਪਿੰਡ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਨੂੰ ਸ੍ਰੀ ਜਪੁਜੀ ਸਾਹਿਬ ਦੀ ਬਾਣੀ ਵਾਲੇ ਗੁਟਕਾ ਸਾਹਿਬ ਦੇ ਅੰਗ ਪਿੰਡ ਵਿੱਚ ਖਿੱਲਰੇ ਮਿਲੇ ਹਨ, ਜਿਸ ਨਾਲ਼ ਇਲਾਕੇ ਵਿੱਚ ਰੋਸ ਹੈ। ਲੋਕਾਂ ਨੇ ਸਤਿਕਾਰ ਸਹਿਤ ਅੰਗ ਇਕੱਠੇ ਕੀਤੇ ਅਤੇ ਕਿਹਾ ਕਿ ਗੁਟਕਾ ਸਾਹਿਬ ਦੀ ਬੇਅਦਬੀ ਦੀ ਜੋ ਘਟਨਾ ਵਾਪਰੀ ਹੈ, ਉਹ ਬਹੁਤ ਮੰਦਭਾਗੀ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਪੁਲਿਸ ਮੌਕੇ ’ਤੇ ਪੁੱਜੀ ਅਤੇ ਪਿੰਡ ਵਿਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐਸਪੀਡੀ ਅਜੇ ਰਾਜ ਨੇ ਦੱਸਿਆ ਕਿ ਇਸ ਮਾਮਲੇ ਦੀ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ। ਮਾਮਲੇ ਸਬੰਧੀ ਥਾਣਾ ਝਬਾਲ ਵਿਖੇ ਪਰਚਾ ਦਰਜ ਕਰਕੇ ਟੈਕਨੀਕਲ ਸੋਰਸਾਂ ਦੇ ਮਾਧਿਅਮ ਰਾਹੀਂ ਜਾਂਚ ਕੀਤੀ ਜਾ ਰਹੀ ਹੈ।