ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਜੰਗ ਦੀ ਮੁਹਿੰਮ ਤਹਿਤ, ਪੰਜਾਬ ਪੁਲਿਸ ਨੂੰ ਲਗਾਤਾਰ ਵੱਡੀਆਂ ਸਫਲਤਾਵਾਂ ਮਿਲ ਰਹੀਆਂ ਹਨ ਅਤੇ ਪੁਲਿਸ ਵੱਡੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰ ਰਹੀ ਹੈ। ਦੂਜੇ ਪਾਸੇ, ਆਪ੍ਰੇਸ਼ਨ ਸੰਪਰਕ ਦੇ ਤਹਿਤ, ਪੁਲਿਸ ਇਲਾਕਿਆਂ ਅਤੇ ਸਕੂਲਾਂ ਦਾ ਦੌਰਾ ਕਰ ਰਹੀ ਹੈ ਅਤੇ ਲੋਕਾਂ ਨਾਲ ਮੀਟਿੰਗਾਂ ਕਰ ਕਰਕੇ ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਰਹੀ ਹੈ। ਇਸੇ ਤਹਿਤ ਡੀਜੀਪੀ ਸਪੈਸ਼ਲ ਸ਼ਸ਼ੀ ਪ੍ਰਭਾ ਦਵੇਦੀ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਦੇ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਡੀਸੀ ਨੇ ਕਿਹਾ ਕਿ ਮਾਰਚ ਵਿੱਚ ਸ਼ੁਰੂ ਹੋਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੂੰ ਲਗਾਤਾਰ ਵੱਡੀਆਂ ਸਫਲਤਾਵਾਂ ਮਿਲ ਰਹੀਆਂ ਹਨ ਅਤੇ ਪੁਲਿਸ ਹੁਣ ਸਕੂਲਾਂ ਦਾ ਦੌਰਾ ਕਰ ਕਰਕੇ ਬੱਚਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕਰ ਰਹੀ ਹੈ, ਤਾਂ ਜੋ ਛੋਟੀ ਉਮਰ ਤੋਂ ਹੀ ਬੱਚੇ ਇਸ ਮਾੜੈ ਪ੍ਰਭਾਵ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਜੋ ਤਸਕਰ ਨਸ਼ੇ ਦਾ ਵਪਾਰ ਕਰ ਰਹੇ ਹਨ ਉਨ੍ਹਾਂ ਉੱਤੇ ਨਕੇਲ ਕਸੀ ਜਾ ਰਹੀ ਹੈ।